Amarnath Yatra Cloudburst : ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟ ਗਿਆ ਹੈ। NDRF ਦੇ ਡੀਜੀ ਅਤੁਲ ਕਰਵਲ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਕਈ ਲੋਕ ਜ਼ਖਮੀ ਹੋਏ ਹਨ। NDRF, SDRP ਅਤੇ ਹੋਰ ਸਹਿਯੋਗੀ ਏਜੰਸੀਆਂ ਨੂੰ ਬਚਾਅ ਕਾਰਜ ਲਈ ਸਰਗਰਮ ਕਰ ਦਿੱਤਾ ਗਿਆ ਹੈ। ਮੌਕੇ 'ਤੇ ਰਾਹਤ ਕਾਰਜ ਜਾਰੀ ਹਨ। ਸ਼ਰਧਾਲੂਆਂ ਦੇ ਕਈ ਟੈਂਪੂਆਂ ਨੂੰ ਨੁਕਸਾਨ ਹੋਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 5:30 ਵਜੇ ਬੱਦਲ ਫਟ ਗਿਆ ਹੈ।