ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਕਿਸਾਨ ਆਗੂ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਖਤਮ ਕਰਨ ਲਈ ਰਾਜ਼ੀ ਹੋ ਗਏ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹਾਂ ਅਤੇ ਮੇਰੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ" ।