ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਰਸਤੇ 'ਚ ਚੰਨੀ ਦਾ ਲੋਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ । ਚਰਨਜੀਤ ਸਿੰਘ ਚੰਨੀ ਨੇ ਪਿੱਛਲੇ ਸਾਲ ਵੀ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ।