ਪੁਲਿਸ ਵੱਲੋਂ ਬਠਿੰਡਾ ਦੇ ਮਾਲ ਰੋਡ, ਗੋਨਿਆਨਾ ਰੋਡ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਨੇੜੇ ਬਣੇ ਹੋਟਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਬਠਿੰਡਾ ਪੁਲਿਸ ਵੱਲੋਂ ਦੋ ਹੋਟਲਾਂ ਦੇ ਮਾਲਕਾਂ ਖਿਲਾਫ ਦੇ ਦੇਹ ਵਪਾਰ ਕਰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਹੋਟਲਾਂ ਵਿੱਚ ਦੇਹ ਵਪਾਰ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਨਿੱਜੀ ਹੋਟਲ ਨੂੰ ਚਲਾਉਣ ਵਾਲੇ ਸਾਬਕਾ ਪੁਲਿਸ ਮੁਲਜ਼ਮ ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਅਤੇ ਲਖਬੀਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਦੇ ਗੋਨਿਆਣਾ ਰੋਡ ਉੱਤੇ ਬਣੇ ਨਿੱਜੀ ਹੋਟਲ ਵਿੱਚ ਰੇਡ ਕਰਕੇ ਪੁਲਿਸ ਨੇ ਸੰਦੀਪ ਸਿੰਘ, ਪੰਕਜ ਅਤੇ ਹੈਪੀ ਖਿਲਾਫ ਮਾਮਲਾ ਦਰਜ ਕੀਤਾ ਹੈ।