Surprise Me!

ਨਸ਼ਾ ਤਸਕਰ ਮਾਂ-ਪੁੱਤਰ ਦਾ ਢਾਇਆ ਘਰ

2025-08-10 2 Dailymotion

ਬਰਨਾਲਾ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰ ਮਾਂ-ਪੁੱਤਰ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਗਿਆ। ਇਹ ਘਰ ਨਗਰ ਪੰਚਾਇਤ ਦੀ ਜਾਇਦਾਦ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਇਆ ਗਿਆ ਸੀ। ਨਸ਼ਾ ਤਸਕਰ ਵਿਰੁੱਧ 16 ਤੋਂ ਵੱਧ ਐਨ.ਡੀ.ਪੀ.ਐਸ. ਕੇਸ ਦਰਜ ਹਨ। ਇਸ ਮੌਕੇ ਐਸ.ਐਸ.ਪੀ ਬਰਨਾਲਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਜੂਦ ਸੀ। ਇਸ ਮੌਕੇ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਗਰ ਪੰਚਾਇਤ ਹੰਡਿਆਇਆ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਬਣਾਈ ਗਈ ਜਾਇਦਾਦ 'ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਜੇਕਰ ਮਾਂ-ਪੁੱਤਰ ਦੀ ਗੱਲ ਕਰੀਏ ਤਾਂ ਦੋਵੇਂ ਨਸ਼ਾ ਤਸਕਰ ਹਨ, ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ 16 ਤੋਂ ਵੱਧ ਮਾਮਲੇ ਦਰਜ ਹਨ। ਪੂਰਾ ਪਰਿਵਾਰ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੈ।