ਫਿਰੋਜ਼ਪੁਰ : ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗਸ਼ਤ ਅਤੇ ਨਾਕੇਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ 5 ਕਿੱਲੋ ਹੈਰੋਇਨ ਅਤੇ 50 ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ। ਐੱਸਐੱਸਪੀ ਭੁਪਿੰਦਰ ਸਿੰਘ ਫਿਰੋਜ਼ਪੁਰ ਨੇ ਦੱਸਿਆ ਕਿ ਵੱਖ-ਵੱਖ ਮਾਮਲਿਆਂ 'ਚ 3 ਮੁਲਜ਼ਮ ਕਾਬੂ ਕੀਤੇ ਹਨ ਅਤੇ ਜਿਨ੍ਹਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਵੀ ਕਾਬੂ ਕੀਤੇ ਹਨ। ਸੀਆਈਏ ਜੀਰਾ ਅਤੇ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਨਾਕਾਬੰਦੀ ਕੀਤੀ ਗਈ। ਪੁਲਿਸ ਨੇ ਮੁਲਜ਼ਮ ਨੂੰ ਉੱਥੇ ਹੀ ਗ੍ਰਿਫ਼ਤਾਰ ਕਰ ਲਿਆ। ਜਦੋਂ ਬੈਗ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।