ਫਿਰੋਜ਼ਪੁਰ: ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਲੱਗੀ ਭਾਰਤ ਪਾਕਿਸਤਾਨ ਸੀਮਾ ਉੱਤੇ ਕੰਡਿਆਲੀ ਤਾਰ ਬੁਰੀ ਤਰ੍ਹਾਂ ਹੜ੍ਹ ਦੀ ਮਾਰ ਹੇਠਾਂ ਆਈ ਹੈ ਅਤੇ ਕਈ ਜਗ੍ਹਾ ਤੋਂ ਨੁਕਸਾਨੀ ਵੀ ਗਈ ਹੈ। ਜਿਸ ਦਾ ਫਾਇਦਾ ਚੁੱਕਦੇ ਹੋਏ ਨਸ਼ਾ ਤਸਕਰ ਪਾਕਿਸਤਾਨ ਤੋਂ ਲਗਾਤਾਰ ਹੈਰੋਇਨ ਭਾਰਤ ਵਿੱਚ ਮੰਗਵਾ ਰਹੇ ਹਨ ਅਤੇ ਹੜ੍ਹ ਦੀ ਆੜ ਵਿੱਚ ਨਸ਼ੇ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਬੀਐਸਐਫ ਵੱਲੋਂ ਪਿੰਡ ਹਜ਼ਾਰਾ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਆਉਂਦਾ ਦਿਖਾਈ ਦਿੱਤਾ ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੋਟਰਸਾਈਕਲ ਭਜਾ ਲਿਆ। ਪਰ ਬੀਐਸਐਫ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋ 14 ਹੈਰੋਇਨ ਦੇ ਪੈਕਟ ਬਰਾਮਦ ਹੋਏ। ਜਿਨ੍ਹਾਂ ਵਿੱਚ ਕੁੱਲ 7 ਕਿਲੋ ਹੈਰੋਇਨ ਨਿਕਲੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।