ਕਪੂਰਥਲਾ: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜਿੱਥੇ ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਦਿਲ ਖੋਲ੍ਹ ਕੇ ਮਦਦ ਕਰ ਰਹੀਆਂ ਹਨ, ਉਥੇ ਪੰਜਾਬ ਦੇ ਨਾਮਵਾਰ ਕਲਾਕਾਰ ਵੀ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ, ਇਸੇ ਲੜੀ ਤਹਿਤ ਪੰਜਾਬੀ ਕਲਾਕਾਰ ਆਰ ਨੇਤ ਆਪਣੀ ਟੀਮ ਨਾਲ ਜ਼ਿਲਾ ਕਪੂਰਥਲਾ ਦੇ ਖੇਤਰ ਪੁੱਜੇ। ਉਹਨਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੂਕਾ ਮੰਡ ਵਿੱਚ ਸਥਾਪਿਤ ਰਾਹਤ ਕੇਂਦਰ ਵਿੱਚ ਸਮੱਗਰੀ ਭੇਂਟ ਕੀਤੀ, ਉੁਹਨਾਂ ਆਖਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦਾ ਦਰਦ ਵੇਖਿਆ ਨਹੀਂ ਜਾਂਦਾ, ਜੇ ਹੋਰ ਵੀ ਲੋੜ ਪਈ ਤਾਂ ਸਾਡੀ ਟੀਮ ਵੱਲੋਂ ਮਦਦ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਗਾਇਕ ਆਰ ਨੇਤ ਅਤੇ ਉਹਨਾਂ ਦੀ ਟੀਮ ਦਾ ਸਨਮਾਨ ਵੀ ਕੀਤਾ ਗਿਆ।