ਫਿਰੋਜ਼ਪੁਰ: ਪੰਜਾਬ ਵਿੱਚ ਮੀਂਹ ਤੇ ਹੜ੍ਹਾਂ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ। ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ, ਪ੍ਰਸ਼ਾਸਨ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਅੱਗੇ ਆਏ ਹਨ, ਜੋ ਖੁਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਉੱਥੇ ਹੀ ਅੱਜ ਪੰਜਾਬੀ ਕਲਾਕਾਰ ਅਤੇ ਗੀਤਕਾਰ ਫਿਰੋਜ਼ਪੁਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਹਨ। ਪੰਜਾਬੀ ਫਿਲਮ ਅਦਾਕਾਰ ਅਤੇ ਲੇਖਕ ਪ੍ਰਿੰਸ ਕੰਵਲਜੀਤ ਸਿੰਘ, ਗੁਰਚੇਤ ਚਿੱਤਰਕਾਰ ਅਤੇ ਬਲਕਾਰ ਅਣਖੀਲਾ ਅਤੇ ਇੰਦਰਜੀਤ ਸਿੰਘ ਨਿੱਕੂ ਹੜ੍ਹ ਪ੍ਰਭਾਵਿਤ ਲੋਕਾਂ ਕੋਲ ਰਾਹਤ ਸਮੱਗਰੀ ਲੈ ਕੇ ਪਹੁੰਚੇ। ਗੱਟੀ ਰਾਜੋਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਲੋਕਾਂ ਤੱਕ ਪਹੁੰਚ ਕੀਤੀ ਅਤੇ ਲੋਕਾਂ ਨੂੰ ਰਾਸ਼ਨ ਵੰਡਿਆ ਅਤੇ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦਾ ਵਾਅਦਾ ਕੀਤਾ।